ਨਸ਼ਿਆਂ ਦਾ ਧੰਦਾ ਕਰਨ ਵਾਲਾ ਝੋਲਾਛਾਪ ਡਾਕਟਰ ਕਾਬੂ

ਅਜਨਾਲਾ, 2 ਨਵੰਬਰ (ਨਿਊਜ਼ ਪੰਜਾਬ)-ਥਾਣਾਂ ਅਜਨਾਲਾ ਦੀ ਪੁਲਸ ਵੱਲੋਂ ਡਾਕਟਰੀ ਦੀ ਆੜ ‘ਚ ਨਸ਼ਿਆਂ ਦਾ ਧੰਦਾ ਕਰਨ ਵਾਲੇ ਇੱਕ ਝੋਲਾਛਾਪ ਡਾਕਟਰ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਉਸ ਖਿਲਾਫ ਮੁਕੱਦਮਾਂ ਦਰਜ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾਂ ਅਜਨਾਲਾ ਦੇ ਐਸ.ਐਚ.ਓ ਇੰਸਪੈਕਟਰ ਰਵਿੰਦਰਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਪਿੰਡ ਵੱਡਾ ਫੱਤੇਵਾਲ ਤੋਂ ਥੋੜੀ ਪਿੱਛੇ ਇੱਕ ਨੌਜਵਾਨ ਆਪਣੇ ਹੱਥ ਵਿੱਚ ਇੱਕ ਮੋਮੀ ਲਿਫਾਫਾ ਫੜੀ ਆਉਂਦਾ ਦਿਖਾ ਦਿੱਤਾ ਜੋ ਪੁਲਸ ਪਾਰਟੀ ਨੂੰ ਦੇਖ ਕੇ ਇਕਦਮ ਪਿੱਛੇ ਮੁੜਣ ਲੱਗਾ ਜਿਸ ਨੂੰ ਸ਼ੱਕ ਦੇ ਆਧਾਰ ਤੇ ਕਾਬੂ ਕਰਕੇ ਉਸ ਦੇ ਹੱਥ ਵਿੱਚ ਫੜੇ ਮੋਮੀ ਲਿਫਾਫੇ ਵਿੱਚੋਂ 250 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਨੌਜਵਾਨ ਦੀ ਪਹਿਚਾਣ ਵਿਕਾਸ ਕੁਮਾਰ ਵਜੋਂ ਹੋਈ ਹੈ ਜੋ ਕਿ ਪਿੰਡ ਲੱਖੂਵਾਲ ਵਿਖੇ ਡਾਕਟਰ ਦੀ ਦੁਕਾਨ ਕਰਦਾ ਹੈ ਤੇ ਇਸ ਦੀ ਆੜ ‘ਚ ਹੀ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਦਾ ਹੈ।