ਦੇਸ਼ ਵਿੱਚ ਸਰਕਾਰੀ ਭਾਅ ਤੇ 210.49 ਲੱਖ ਮੀਟਰਕ ਟਨ ਝੋਨੇ ਦੀ ਹੋਈ ਖਰੀਦ – ਪੰਜਾਬ ਤੇ ਹੋਈ ਸਰਕਾਰ ਮੇਹਰਬਾਨ – ਪੜ੍ਹੋ ਖਰੀਦ ਰਿਪੋਰਟ

 

ਚਾਲੂ ਖਰੀਫ ਮਾਰਕੀਟਿੰਗ ਸੀਜ਼ਨ ਖਰੀਦ ਦੌਰਾਨ 1 ਨਵੰਬਰ ਤੱਕ ਤਕਰੀਬਨ 17.74 ਲੱਖ ਕਿਸਾਨਾਂ ਨੇ 39740.54 ਕਰੋੜ ਰੁਪਏ ਦੀ ਘੱਟੋ ਘੱਟ ਸਮਰਥਨ ਮੁੱਲ ਦੀ ਕੀਮਤ ਦੇ ਹਿਸਾਬ ਨਾਲ ਆਪਣੀ ਫਸਲ ਵੇਚੀ 

ਨਿਊਜ਼ ਪੰਜਾਬ
ਨਵੀ ਦਿੱਲੀ ,3 ਨਵੰਬਰ – ਭਾਰਤ ਵਿੱਚ ਖਰੀਫ਼ ਸੀਜ਼ਨ 2020-21 ਦੌਰਾਨ 1 ਨਵੰਬਰ ਤੱਕ 210.49 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਸਰਕਾਰੀ ਭਾਅ ਤੇ ਕੀਤੀ ਗਈ ,ਇਸ ਸੀਜ਼ਨ ਦੌਰਾਨ ਇੱਹ ਖਰੀਦ ਪੰਜਾਬ , ਹਰਿਆਣਾ , ਉੱਤਰ ਪ੍ਰਦੇਸ਼ , ਉੱਤਰਾਖੰਡ , ਤਾਮਿਲਨਾਡੂ , ਚੰਡੀਗੜ੍ਹ , ਜੰਮੂ ਤੇ ਕਸ਼ਮੀਰ , ਕੇਰਲ ਅਤੇ ਗੁਜਰਾਤ ਵਿੱਚ 01-11-2020 ਤੱਕ ਹੋਈ । ਜੋ ਪਿਛਲੇ ਸਾਲ ਹੋਈ ਖਰੀਦ 175.48 ਲੱਖ ਮੀਟਰਕ ਟਨ ਦੇ ਮੁਕਾਬਲੇ 19.95% ਜ਼ਿਆਦਾ ਹੈ । 210.49 ਲੱਖ ਮੀਟਰਕ ਟਨ ਕੁੱਲ ਖਰੀਦ ਵਿੱਚ ਇਕੱਲੇ ਪੰਜਾਬ ਨੇ 148.07 ਲੱਖ ਮੀਟਰਕ ਟਨ ਦਾ ਯੋਗਦਾਨ ਦਿੱਤਾ ਹੈ ਜੋ ਕੁੱਲ ਖਰੀਦ ਦਾ 70.34% ਹੈ

ਹੋਰ ਸੂਬਿਆਂ ਵੱਲੋਂ ਮਿਲੇ ਪ੍ਰਸਤਾਵਾਂ ਦੇ ਅਧਾਰ ਤੇ ਖਰੀਫ ਮਾਰਕੀਟਿੰਗ ਸੀਜਨ 2020 ਵਿੱਚ 45.10 ਲੱਖ ਮੀਟਰਕ ਟਨ ਦਾਲਾਂ ਅਤੇ ਤੇਲ ਬੀਜ ਖਰੀਦਣ ਦੀ ਮਨਜੂਰੀ ਤਾਮਿਲਨਾਡੂ, ਕਰਨਾਟਕਾ, ਮਹਾਰਾਸ਼ਟਰ, ਤੇਲੰਗਾਨਾ, ਗੁਜਰਾਤ,ਹਰਿਆਣਾ, ਉਤਰ ਪ੍ਰਦੇਸ, ਉੜੀਸਾ, ਰਾਜਸਥਾਨ ਅਤੇ ਆਂਧਰਾ ਪ੍ਰਦੇਸ ਨੂੰ ਕੀਮਤ ਸਹਿਯੋਗ ਸਕੀਮ ਤਹਿਤ (ਪੀ ਐਸ ਐਸ) ਦਿੱਤੀ ਜਾ ਚੁੱਕੀ ਹੈ । ਆਂਧਰਾ ਪ੍ਰਦੇਸ, ਕਰਨਾਟਕ, ਤਾਮਿਲਨਾਡੂ ਤੇ ਕੇਰਲ ਨੂੰ 1.23 ਲੱਖ ਮੀਟਰਕ ਟਨ ਕੋਪਰਾ ਖਰੀਦਣ ਲਈ ਮਨਜੂਰੀ ਦਿੱਤੀ ਗਈ ਹੈ । ਦਾਲਾਂ, ਤੇਲ ਬੀਜਾਂ ਅਤੇ ਕੋਪਰਾ ਖਰੀਦਣ ਦੇ ਪ੍ਰਸਤਾਵ ਮਿਲਣ ਤੋਂ ਬਾਦ ਦੂਜੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਵੀ ਮਨਜੂਰੀ ਦਿੱਤੀ ਜਾਵੇਗੀ ਤਾਂ ਜੋ ਇਹਨਾ ਫਸਲਾਂ ਦੇ ਐਫ ਏ ਕਿਊ ਗ੍ਰੇਡ ਦੀ ਖਰੀਦ 2020-21 ਲਈ ਨੋਟੀਫਾਈਡ ਘੱਟੋ ਘੱਟ ਸਮਰਥਨ ਮੁੱਲ ਅਨੁਸਾਰ ਸਿੱਧੀ ਰਜਿਸਟਰਡ ਕਿਸਾਨਾਂ ਤੋਂ ਖਰੀਦੀ ਜਾ ਸਕੇ ਜੇਕਰ ਨੋਟੀਫਾਈਡ ਵਾਢੀ ਸਮੇਂ ਦੌਰਾਨ ਮਾਰਕੀਟ ਰੇਟ ਘੱਟੋ ਘੱਟ ਸਮਰਥਨ ਮੁੱਲ ਤੋਂ ਹੇਠਾਂ ਜਾਂਦਾ ਹੈ ਤਾਂ ਉਹਨਾ ਸੂਬਿਆਂ ਤੇ ਕੇਂਦਰ ਸ਼ਾਸ਼ਤ ਪ੍ਰਦੇਸ਼ਾਂ ਵਿੱਚ ਸੈਂਟਰਲ ਨੋਡਲ ਏਜੰਸੀ ਰਾਹੀਂ ਸੂਬੇ ਵੱਲੋਂ ਨਾਮਜ਼ਦ ਕੀਤੀਆਂ ਖਰੀਦ ਏਜੰਸੀਆਂ ਰਾਹੀਂ ਖਰੀਦ ਕੀਤੀ ਜਾ ਸਕੇ ।

ਇੱਕ ਨਵੰਬਰ 2020 ਤੱਕ ਸਰਕਾਰ ਨੇ ਆਪਣੀਆਂ ਨੋਡਲ ਏਜੰਸੀਆਂ ਰਾਹੀਂ 10571.140 ਮੀਟਰਕ ਟਨ ਮੂੰਗ, ਉੜਦ ਅਤੇ ਮੁੰਗਫਲੀ ਦੀਆਂ ਫਲੀਆਂ ਅਤੇ ਸੋਇਆਬੀਨ ਜਿਹਨਾ ਦੀ ਘੱਟੋ ਘੱਟ ਸਮਰਥਨ ਮੁੱਲ ਕੀਮਤ 57.83 ਕਰੋੜ ਰੁਪਏ ਬਣਦੀ ਹੈ, ਖਰੀਦੀ ਹੈ । ਇਸ ਨਾਲ ਤਾਮਿਲਨਾਡੂ, ਮਹਾਰਾਸ਼ਟਰ, ਗੁਜਰਾਤ ਅਤੇ ਹਰਿਆਣਾ ਦੇ 6,607 ਕਿਸਾਨਾ ਨੂੰ ਫਾਇਦਾ ਪਹੁੰਚਿਆ ਹੈ । ਇਸੇ ਤਰ੍ਹਾਂ 5,089 ਮੀਟਰਕ ਟਨ ਕੋਪਰਾ ਜਿਸ ਦੀ ਘੱਟੋ ਘੱਟ ਸਮਰਥਨ ਕੀਮਤ 52.40 ਕਰੋੜ ਰੁਪਏ ਬਣਦੀ ਹੈ, ਖਰੀਦੀ ਗਈ ਹੈ ਜਿਸ ਨਾਲ ਕਰਨਾਟਕ ਤੇ ਤਾਮਿਲਨਾਡੂ ਦੇ 3,961 ਕਿਸਾਨਾਂ ਨੂੰ ਫਾਇਦਾ ਪਹੁੰਚਿਆ ਹੈ। ਕੋਪਰਾ ਅਤੇ ਉੜਦ ਦੇ ਮਾਮਲੇ ਵਿੱਚ ਇਹਨਾ ਫਸਲਾਂ ਨੂੰ ਪੈਦਾ ਕਰਨ ਵਾਲੇ ਮੁੱਖ ਸੂਬਿਆਂ ਵਿੱਚ ਇਹਨਾ ਦੇ ਭਾਅ ਘੱਟੋ ਘੱਟ ਸਮਰਥਨ ਮੁੱਲ ਤੋਂ ਉਪਰ ਚਲ ਰਿਹਾ ਹੈ । ਸੂਬੇ ਅਤੇ ਕੇਂਦਰ ਸ਼ਾਸ਼ਤ ਪ੍ਰਦੇਸ਼ਾਂ ਦੀਆਂ ਸਰਕਾਰਾਂ ਸੂਬਿਆਂ ਦੇ ਫੈਸਲਿਆਂ ਅਨੁਸਾਰ ਮਿਥੀ ਤਰੀਖ ਤੋਂ ਖਰੀਫ ਦਾਲਾਂ ਅਤੇ ਤੇਲ ਬੀਜ਼ ਫਸਲਾਂ ਸੂਬੇ ਦੀਆਂ ਮੰਡੀਆਂ ਵਿੱਚ ਆਉਣ ਦੇ ਅਧਾਰ ਮੁਤਾਬਿਕ ਖਰੀਦ ਪ੍ਰਬੰਧ ਕਰ ਰਹੀਆਂ ਹਨ ।

ਕਪਾਹ ਬੀਜ ਦੀ ਖਰੀਦ ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ ਅਤੇ ਤੇਲੰਗਾਨਾ ਵਿਚ ਘੱਟੋ ਘੱਟ ਸਮਰਥਨ ਮੁੱਲ ਤਹਿਤ ਨਿਰਵਿਘਨ ਜਾਰੀ ਹੈ । ਇੱਕ ਨਵੰਬਰ ਤੱਕ ਇਨ੍ਹਾਂ ਰਾਜਾਂ ਦੇ 120437 ਕਿਸਾਨਾਂ ਕੋਲੋਂ 633719 ਕਪਾਹ ਗੰਢਾ 184563 ਲੱਖ ਰੁਪਏ ਦੀ ਲਾਗਤ ਨਾਲ ਖਰੀਦੀਆਂ ਗਈਆਂ ਹਨ ।