ਹੋਲੇ ਮਹਲੇ ਦਾ ਜੋੜਮੇਲਾ ਖ਼ਾਲਸਾਈ ਜਾਹੋ ਜਲਾਲ ਨਾਲ ਸਮਾਪਤ

ਸ੍ਰੀ ਅਨੰਦਪੁਰ ਸਾਹਿਬ, 10 ਮਾਰਚ ( ਨਿਊਜ਼ ਪੰਜਾਬ ) – ਖ਼ਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਤਿੰਨ ਰੋਜ਼ਾ ਕੌਮੀ ਜੋੜ ਮੇਲਾ ਹੋਲਾ ਮਹੱਲਾ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਨਿਹੰਗ ਸਿੰਘਾਂ ਵੱਲੋਂ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿਖੇ ਮੁਹੱਲਾ ਕੱਢਣ ਤੋਂ ਜੰਗਜੂ ਕਰਤੱਬ ਦਿਖਾਉਣ ਤੋਂ  ਬਾਅਦ ਸਮਾਪਤ ਹੋ ਗਿਆ ।ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਜਦਕਿ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਬਾਬਾ ਬੁੱਢਾ ਦਲ ਦੀ ਅਗਵਾਈ ਹੇਠ ਮਹੱਲਾ ਕੱਢਿਆ ਗਿਆ। ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ  ਤਿੰਨ ਦਿਨ ਧਾਰਮਿਕ ਦੀਵਾਨ ਸਜਾਏ ਗਏ ਜਿਥੇ ਰਾਗੀ ਅਤੇ ਢਾਡੀ ਜਥਿਆਂ ਨੇ ਗੁਰਬਾਣੀ ਅਤੇ ਗੁਰੂ ਇਤਿਹਾਸ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ I