ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 41ਵੇਂ ਦਿਨ ‘ਚ ਦਾਖਲ
ਜੰਡਿਆਲਾ ਗੁਰੂ (ਅੰਮ੍ਰਿਤਸਰ), 3 ਨਵੰਬਰ (ਨਿਊਜ਼ ਪੰਜਾਬ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਅੱਜ 41ਵੇਂ ਦਿਨ ‘ਚ ਦਾਖਲ ਹੋ ਗਿਆ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਹਰਪ੍ਰੀਤ ਸਿੰਘ ਸਿਧਵਾਂ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਕਿਸਾਨ ਆਰਡੀਨੈਂਸ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ।