ਪੰਜਾਬ ਦੇ ਮੰਤਰੀ ਸਮੂਹ ਅਤੇ ਐਡਵੋਕੇਟ ਜਨਰਲ ਨਾਲ ਬੈਠਕ ਕਰਨਗੇ ਕਿਸਾਨ ਆਗੂ
ਚੰਡੀਗੜ੍ਹ, 3 ਨਵੰਬਰ (ਨਿਊਜ਼ ਪੰਜਾਬ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨਾਂ ਨਾਲ ਰਾਬਤਾ ਬਣਾਈ ਰੱਖਣ ਲਈ ਬਣਾਏ 3 ਮੈਂਬਰੀ ਮੰਤਰੀ ਸਮੂਹ ਵਲੋਂ ਅੱਜ ਦੁਪਹਿਰ 1 ਵਜੇ ਪੰਜਾਬ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਦੇ ਪੰਨੂੰ ਗਰੁੱਪ ਨਾਲ ਬੈਠਕ ਕੀਤੀ ਜਾਵੇਗੀ। ਸਰਕਾਰ ਦੇ ਮੰਤਰੀ ਸਮੂਹ ‘ਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਸ਼ਾਮਿਲ ਹੋ ਸਕਦੇ ਹਨ। ਇਸ ਤੋਂ ਬਾਅਦ ਦੁਪਹਿਰ 2.30 ਵਜੇ ਪੰਨੂੰ ਗਰੁੱਪ ਦੀ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨਾਲ ਕਾਨੂੰਨੀ ਪਹਿਲੂਆਂ ਨੂੰ ਲੈ ਕੇ ਬੈਠਕ ਹੋਵੇਗੀ।