ਮੁੰਬਈ ਪੁਲਿਸ ਨੇ ਕੰਗਨਾ ਰਣੌਤ ਅਤੇ ਉਸ ਦੀ ਭੈਣ ਰੰਗੋਲੀ ਨੂੰ ਭੇਜਿਆ ਸੰਮਨ
ਮੁੰਬਈ, 3 ਨਵੰਬਰ (ਨਿਊਜ਼ ਪੰਜਾਬ)- ਬਾਲੀਵੁੱਡ ਅਦਾਕਾਰ ਕੰਗਨਾ ਰਣੌਤ ਅਤੇ ਉਨ੍ਹਾਂ ਦੀ ਭੈਣ ਰੰਗੋਲੀ ਸਿੰਘ ਨੂੰ ਮੁੰਬਈ ਪੁਲਿਸ ਨੇ ਸੰਮਨ ਭੇਜਿਆ ਹੈ। ਸੋਸ਼ਲ ਮੀਡੀਆ ‘ਤੇ ਭੜਕਾਊ ਬਿਆਨ ਦੇਣ ਦੇ ਮਾਮਲੇ ‘ਚ ਦਰਜ ਐਫ. ਆਈ. ਆਰ. ਨੂੰ ਲੈ ਕੇ ਪੁਲਿਸ ਨੇ ਉਨ੍ਹਾਂ ਨੂੰ 10 ਨਵੰਬਰ ਤੋਂ ਪਹਿਲਾਂ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਹੈ। ਇਹ ਸੰਮਨ ਕੰਗਨਾ ਵਿਰੁੱਧ ਮੁੰਬਈ ਦੇ ਬਾਂਦਰਾ ਪੁਲਿਸ ਸਟੇਸ਼ਨ ‘ਚ ਸ਼ਿਕਾਇਤ ਤੋਂ ਬਾਅਦ ਭੇਜਿਆ ਗਿਆ ਹੈ। ਸਥਾਨਕ ਅਦਾਲਤ ਦੇ ਹੁਕਮ ‘ਤੇ ਮੁੰਬਈ ਪੁਲਿਸ ਨੇ ਕੰਗਨਾ ਅਤੇ ਉਸ ਦੀ ਭੈਣ ਰੰਗੋਲੀ ਵਿਰੁੱਧ 17 ਅਕਤੂਬਰ ਨੂੰ ਐਫ. ਆਈ. ਆਰ. ਦਰਜ ਕੀਤੀ ਸੀ। ਕੰਗਨਾ ਅਤੇ ਉਸ ਦੀ ਭੈਣ ‘ਤੇ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਫ਼ਿਰਕੂ ਤਣਾਅ ਫੈਲਾਉਣ ਦਾ ਦੋਸ਼ ਹੈ।