ਪੰਜਾਬ ਨਾਲ ਵਿਤਕਰਾ ਕਰ ਰਹੀ ਹੈ ਕੇਂਦਰ ਸਰਕਾਰ- ਸੁਖਜਿੰਦਰ ਰੰਧਾਵਾ
ਚੰਡੀਗੜ੍ਹ, 3 ਨਵੰਬਰ (ਨਿਊਜ਼ ਪੰਜਾਬ)- ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵਿਧਾਇਕਾਂ ਦੀ ਬੈਠਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਜਾਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਹੋ ਜਾਂਦੀ ਤਾਂ ਅਸੀਂ ਉਨ੍ਹਾਂ ਨੂੰ ਦੱਸ ਸਕਦੇ ਸਾਂ ਕਿ ਪੰਜਾਬ ਕਿਹੜੇ ਖ਼ਤਰੇ ‘ਚੋਂ ਲੰਘ ਰਿਹਾ ਹੈ।