ਖੇਤੀ ਕਾਨੂੰਨਾਂ ਦੇ ਮੁੱਦੇ ਸਬੰਧੀ ਕੈਪਟਨ ਸਿੱਧੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ – ਦਲਜੀਤ ਚੀਮਾ
ਚੰਡੀਗੜ੍ਹ, 3 ਨਵੰਬਰ (ਨਿਊਜ਼ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਲੋਕਾਂ ਨੂੰ ਗੁਮਰਾਹ ਕਰਦਿਆਂ ਸਿਰਫ਼ ਇਹ ਦੱਸਣਾ ਚਾਹੁੰਦੇ ਹਨ ਕਿ ਅਸੀਂ ਕਾਫ਼ੀ ਭੱਜ-ਦੌੜ ਕਰ ਰਹੇ ਹਾਂ, ਜਦੋਂਕਿ ਉਨ੍ਹਾਂ ਨੂੰ ਜੋ ਕੁਝ ਕਰਨਾ ਚਾਹੀਦਾ ਸੀ, ਉਹ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਖੇਤੀ ਕਾਨੂੰਨਾਂ ਦੇ ਮਸਲੇ ‘ਤੇ ਸਿੱਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਕੋਈ ਰੋਕ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਰਾਜਪਾਲ ਸ਼ਾਸਨ ਵਰਗੀ ਸਥਿਤੀ ਬਣੀ ਹੋਈ ਹੈ।