ਪਾਵਰਕਾਮ ਸੀ. ਐਚ. ਬੀ. ਠੇਕਾ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ

ਪਟਿਆਲਾ, 3 ਨਵੰਬਰ (ਨਿਊਜ਼ ਪੰਜਾਬ)- ਪਾਵਰਕਾਮ ਸੀ. ਐਚ. ਬੀ. ਠੇਕਾ ਕਾਮਿਆਂ ਨੇ ਅੱਜ ਮੈਨੇਜਮੈਂਟ ਅਤੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਕੇ ਪਟਿਆਲਾ ਬੱਸ ਅੱਡਾ ਜਾਮ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਛਾਂਟੀ ਦੀ ਨੀਤੀ ਪੱਕੇ ਤੌਰ ‘ਤੇ ਰੱਦ ਕਰਨ, ਕੱਢੇ ਕਾਮੇ ਬਹਾਲ ਕਰਨ, ਵਿਭਾਗ ‘ਚ ਲਿਆ ਕੇ ਰੈਗੂਲਰ ਕਰਨ, ਹਾਦਸਾ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਤੇ ਨੌਕਰੀ ਦਾ ਪ੍ਰਬੰਧ ਕਰਨ ਅਤੇ ਹੋਰ ਮੰਗਾਂ ਦਾ ਹੱਲ ਕਰਨ ਦੀ ਮੰਗ ਕੀਤੀ।