ਵਧ ਰਹੀ ਮਹਿੰਗਾਈ ਨੂੰ ਲੈ ਕੇ ਯੂਥ ਕਾਂਗਰਸੀਆਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਭੇਜੇ ਆਲੂ-ਪਿਆਜ਼
ਸੰਗਰੂਰ, 3 ਨਵੰਬਰ (ਨਿਊਜ਼ ਪੰਜਾਬ)- ਦੇਸ਼ ‘ਚ ਲਗਾਤਾਰ ਵਧ ਰਹੀ ਮਹਿੰਗਾਈ ਨੂੰ ਲੈ ਕੇ ਦੇਸ਼ ਵਾਸੀਆਂ ਦੀਆਂ ਚਿੰਤਾਵਾਂ ਨੂੰ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਣੂ ਕਰਾਉਣ ਲਈ ਸੰਗਰੂਰ ਤੋਂ ਯੂਥ ਕਾਂਗਰਸੀਆਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਆਲੂਆਂ ਅਤੇ ਪਿਆਜ਼ਾਂ ਦੇ ਪੈਕੇਟ ਪਾਰਸਲ ਕੀਤੇ ਹਨ। ਕੇਂਦਰ ਸਰਕਾਰ ‘ਤੇ ਅਨੋਖੀ ਚੋਟ ਕਰਦਿਆਂ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਸਾਜਨ ਕਾਂਗੜਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਹਰ ਸਾਲ ਕਰੋੜਾਂ ਨੌਕਰੀਆਂ ਅਤੇ ਮਹਿੰਗਾਈ ਨੂੰ ਨੱਥ ਪਾਉਣ ਦੇ ਵਾਅਦੇ ਕਰਕੇ ਸਰਕਾਰ ਬਣਾਈ ਸੀ ਪਰ ਨੌਕਰੀਆਂ ਦੇਣ ਦੀ ਬਜਾਏ ਕਰੋੜਾਂ ਨੌਜਵਾਨਾਂ ਤੋਂ ਨੌਕਰੀਆਂ ਖੋਹ ਲਈਆਂ ਗਈਆਂ ਹਨ ਅਤੇ ਮਹਿੰਗਾਈ ਬੇਕਾਬੂ ਹੈ। ਆਲੂ-ਪਿਆਜ਼ਾਂ ਸਮੇਤ ਜ਼ਰੂਰੀ ਵਸਤਾਂ ਦੇ ਭਾਅ ਅਸਮਾਨੀ ਚੜ੍ਹ ਗਏ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਹਰ ਫ਼ਰੰਟ ‘ਤੇ ਫ਼ੇਲ੍ਹ ਹੋ ਚੁੱਕੀ ਹੈ।