ਭਾਜਪਾ ਦੇ ਸੀਨੀਅਰ ਲੀਡਰ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦਾ ਕਿਸਾਨ ਜਥੇਬੰਦੀਆਂ ਵਲੋਂ ਸਖ਼ਤ ਵਿਰੋਧ

ਫ਼ਾਜ਼ਿਲਕਾ, 3 ਨਵੰਬਰ (ਨਿਊਜ਼ ਪੰਜਾਬ) – ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦਾ ਫ਼ਾਜ਼ਿਲਕਾ ‘ਚ ਕਿਸਾਨ ਜਥੇਬੰਦੀਆਂ ਵਲੋਂ ਸਖ਼ਤ ਵਿਰੋਧ ਕਰਦਿਆਂ ਉਨ੍ਹਾਂ ਦੀ ਵਰਕਰ ਮੀਟਿੰਗ ਦੇ ਸਥਾਨ ਬਾਹਰ ਧਰਨਾ ਲਗਾ ਦਿੱਤਾ ਗਿਆ ਅਤੇ ਸ਼ਵੇਤ ਮਲਿਕ ਵਾਪਸ ਜਾਓ ਦੇ ਨਾਅਰੇ ਲਗਾਏ ਗਏ। ਇਸ ਦੌਰਾਨ ਕੇਂਦਰ ਸਰਕਾਰ ਤੇ ਖੇਤੀ ਕਾਨੂੰਨਾਂ ਖਿਲਾਫ ਜੰਮ ਕੇ ਨਾਅਰੇਬਾਜ਼ੀ ਹੋਈ।