ਸੁਨਾਮ ‘ਚ ਕਿਸਾਨਾਂ ਦਾ ਧਰਨਾ 34ਵੇਂ ਦਿਨ ਵੀ ਜਾਰੀ
ਸੁਨਾਮ ਊਧਮ ਸਿੰਘ ਵਾਲਾ, 3 ਨਵੰਬਰ (ਨਿਊਜ਼ ਪੰਜਾਬ) – ਕੇਂਦਰ ਸਰਕਾਰ ਦੇ ਕਿਸਾਨ ਮਾਰੂ ਖੇਤੀ ਕਾਨੂੰਨਾਂ ਦੇ ਖਿਲਾਫ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵਿੱਢਿਆ ਕਿਸਾਨ ਸੰਘਰਸ਼ 34ਵੇਂ ਦਿਨ ਵੀ ਜਾਰੀ ਰਿਹਾ। ਜਥੇਬੰਦੀ ਵੱਲੋਂ ਚੋਣਵੇਂ ਭਾਜਪਾ ਆਗੂਆਂ ਦੇ ਕਾਰੋਬਾਰੀ ਟਿਕਾਣਿਆਂ ਨੂੰ ਘੇਰਨ ਦੀ ਮੁਹਿੰਮ ਤਹਿਤ ਅੱਜ ਸੈਂਕੜਿਆਂ ਦੀ ਗਿਣਤੀ ‘ਚ ਕਿਸਾਨਾਂ ਵੱਲੋ ਸੁਨਾਮ ਸ਼ਹਿਰ ‘ਚ ਭਾਜਪਾ ਦੇ ਸੂਬਾ ਕਮੇਟੀ ਮੈਂਬਰ ਵਿਨੋਦ ਗੁਪਤਾ ਦੇ ਘਰ,ਜ਼ਿਲ੍ਹਾ ਪ੍ਰਧਾਨ ਦੀ ਗੈਸ ਏਜੰਸੀ ਦੇ ਦਫ਼ਤਰ,ਰਿਲਾਇੰਸ ਤੇ ਐਸ.ਆਰ.ਪੈਟਰੋਲ ਪੰਪ ਅੱਗੇ ਪੱਕੇ ਮੋਰਚੇ ‘ਤੇ ਬੈਠੇ ਸੈਂਕੜੇ ਕਿਸਾਨਾਂ, ਬੀਬੀਆਂ ਅਤੇ ਨੌਜਵਾਨਾਂ ਨੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਭੜਾਸ ਕੱਢੀ।