ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੇ ਗੁਰਦੁਆਰਿਆਂ ‘ਚ 8 ਨਵੰਬਰ ਤੋਂ ਕਰਵਾਏ ਜਾਣਗੇ ਸਮਾਗਮ
ਨਵੀਂ ਦਿੱਲੀ, 3 ਨਵੰਬਰ (ਨਿਊਜ਼ ਪੰਜਾਬ)- ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੇ ਸਾਰੇ ਇਤਿਹਾਸਕ ਗੁਰਦੁਆਰਿਆਂ ‘ਚ 8 ਨਵੰਬਰ ਤੋਂ ਵਿਸ਼ਾਲ ਸਮਾਗਮ ਕਰਵਾਏ ਜਾਣਗੇ, ਜੋ ਅਪ੍ਰੈਲ 2021 ਤੱਕ ਚੱਲਣਗੇ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਗੁਰਦੁਆਰਾ ਕਮੇਟੀ ਨੇ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਵਿਖੇ ਕੰਮ ਕਰਨ ਵਾਲੇ 400 ਸਿੱਖ ਧਾਰਮਿਕ ਅਤੇ ਸਿੱਖ ਚੈਰੀਟੇਬਲ ਸੰਸਥਾਵਾਂ ਦੀ ਅਹਿਮ ਭਾਗੀਦਾਰੀ ਨਾਲ ਗੁਰੂ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਦਾ ਫ਼ੈਸਲਾ ਕੀਤਾ ਹੈ ਤਾਂ ਜੋ ਕਿ ਇਸ ਆਯੋਜਨ ‘ਚ ਸਿੱਖ ਸਮਾਜ ਦੀ ਹਿੱਸੇਦਾਰੀ ਯਕੀਨੀ ਕੀਤੀ ਜਾ ਸਕੇ।