ਲੁਧਿਆਣਾ ‘ਚ ਕੋਰੋਨਾ ਦੇ 74 ਨਵੇਂ ਮਾਮਲੇ ਆਏ ਸਾਹਮਣੇ, 4 ਹੋਰ ਮਰੀਜ਼ਾਂ ਦੀ ਗਈ ਜਾਨ
ਲੁਧਿਆਣਾ, 3 ਨਵੰਬਰ (ਨਿਊਜ਼ ਪੰਜਾਬ)- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ ‘ਚ ਕੋਰੋਨਾ ਤੋਂ ਪ੍ਰਭਾਵਿਤ ਅੱਜ 74 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ 60 ਮਰੀਜ਼ ਜ਼ਿਲ੍ਹਾ ਲੁਧਿਆਣਾ ਨਾਲ, ਜਦਕਿ 14 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ। ਉਨ੍ਹਾਂ ਦੱਸਿਆ ਕਿ ਲੁਧਿਆਣਾ ‘ਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ‘ਚੋਂ 4 ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ ‘ਚੋਂ 1-1 ਮ੍ਰਿਤਕ ਜ਼ਿਲ੍ਹਾ ਲੁਧਿਆਣਾ, ਬਠਿੰਡਾ, ਸੰਗਰੂਰ ਅਤੇ ਫ਼ਾਜ਼ਿਲਕਾ ਨਾਲ ਸਬੰਧਿਤ ਸੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਨਾਲ ਅੱਜ ਜਿਸ ਮਰੀਜ਼ ਦੀ ਮੌਤ ਹੋਈ ਹੈ, ਉਹ ਫੋਕਲ ਪੁਆਇੰਟ ਇਲਾਕੇ ਦਾ ਰਹਿਣ ਵਾਲਾ ਸੀ ਅਤੇ ਉਸ ਦੀ ਉਮਰ ਲਗਭਗ 65 ਸਾਲ ਦੇ ਕਰੀਬ ਸੀ।