ਪਠਾਨਕੋਟ ‘ਚ ਇਕ ਮਰੀਜ਼ ਨੇ ਤੋੜਿਆ ਦਮ, ਕੋਰੋਨਾ ਦੇ 9 ਨਵੇਂ ਮਾਮਲੇ ਆਏ ਸਾਹਮਣੇ
ਪਠਾਨਕੋਟ, 3 ਨਵੰਬਰ (ਨਿਊਜ਼ ਪੰਜਾਬ)- ਪਠਾਨਕੋਟ ‘ਚ ਅੱਜ ਕੋਰੋਨਾ ਦੇ 9 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਐਸ. ਐਮ. ਓ. ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਅੱਜ ਮਿਲੀ ਰਿਪੋਰਟ ਮੁਤਾਬਕ 9 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਕੋਰੋਨਾ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਕਰਕੇ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 113 ਹੋ ਗਈ ਹੈ।