ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 42ਵੇਂ ਦਿਨ ‘ਚ ਦਾਖ਼ਲ

ਜੰਡਿਆਲਾ ਗੁਰੂ (ਅੰਮ੍ਰਿਤਸਰ), 4 ਨਵੰਬਰ (ਨਿਊਜ਼ ਪੰਜਾਬ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਅੱਜ 42ਵੇਂ ਦਿਨ ‘ਚ ਦਾਖ਼ਲ ਹੋ ਗਿਆ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਅੰਗਰੇਜ਼ ਸਿੰਘ ਬੂਲੇਵਾਲ (ਫਿਰੋਜ਼ਪੁਰ) ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਕਿਸਾਨ ਆਰਡੀਨੈਂਸ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ।