ਲੁਧਿਆਣਾ ‘ਚ ਪ੍ਰਦਰਸ਼ਨ ਦੌਰਾਨ ਮਜੀਠੀਆ ਤੇ ਪੁਲਿਸ ਵਿਚਕਾਰ ਖਿੱਚ ਧੂਹ
ਲੁਧਿਆਣਾ, 4 ਨਵੰਬਰ (ਨਿਊਜ਼ ਪੰਜਾਬ) – ਪੰਜਾਬ ਦੇ ਕੈਬੀਨਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੇ ਘਰ ਅਤੇ ਦਫਤਰ ਦਾ ਘਿਰਾਓ ਕਰਨ ਲਈ ਲੁਧਿਆਣਾ ਪੁੱਜੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਪੁਲਿਸ ਵਿਚਕਾਰ ਖਿੱਚ ਧੂਹ ਹੋਈ ਹੈ। ਕਥਿਤ ਤੌਰ ‘ਤੇ ਰਾਸ਼ਨ ਘੋਟਾਲੇ ਦਾ ਇਲਜ਼ਾਮ ਲਗਾ ਕੇ ਕੈਬਿਨੇਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੇ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਹਨ।