ਡੀ.ਟੀ.ਐਫ. ਦੀ ਅਗਵਾਈ ਹੇਠ ਸਿੱਖਿਆ ਸਕੱਤਰ ਖਿਲਾਫ ਰੋਸ ਪ੍ਰਦਰਸ਼ਨ ਕਰਨਗੇ ਅਧਿਆਪਕ

ਚੰਡੀਗੜ੍ਹ, 4 ਨਵੰਬਰ (ਨਿਊਜ਼ ਪੰਜਾਬ)- ਡੀ.ਟੀ.ਐਫ. ਦੀ ਅਗਵਾਈ ਹੇਠ ਮੰਗਾਂ ਦੇ ਹੱਲ ਲਈ ਅਧਿਆਪਕ ਸਿੱਖਿਆ ਸਕੱਤਰ ਖਿਲਾਫ ਰੋਸ ਪ੍ਰਦਰਸ਼ਨ ਕਰਨਗੇ। ਆਨਲਾਈਨ ਸਿੱਖਿਆ ਦੇ ਨਾਂ ਹੇਠ ਬੱਚਿਆਂ ਨੂੰ ਅਸਲ ਸਿੱਖਿਆ ਤੋਂ ਵਾਂਝੇ ਕਰਨ ਖਿਲਾਫ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਵਿੰਦਰ ਪੂਨੀਆ, ਜਨਰਲ ਸਕੱਤਰ ਜਸਵਿੰਦਰ ਝਬੇਲਵਾਲੀ ਤੇ ਸੀਨੀਅਰ ਮੀਤ ਪ੍ਰਧਾਨ ਵਿਕਰਮਦੇਵ ਸਿੰਘ ਨੇ ਜਾਣਕਾਰੀ ਦਿੱਤੀ।