ਮੁੱਖ ਖ਼ਬਰਾਂਪੰਜਾਬ

ਜਬਰ ਜਨਾਹ ਪੀੜਤ ਦਲਿਤ ਮੰਦਬੁੱਧੀ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਜਥੇਬੰਦੀ ਵਲੋਂ ਪ੍ਰਦਰਸ਼ਨ

ਲੋਪੋਕੇ (ਅੰਮ੍ਰਿਤਸਰ) , 4 ਨਵੰਬਰ (ਨਿਊਜ਼ ਪੰਜਾਬ)- ਅੱਜ ਭਗਵਾਨ ਵਾਲਮੀਕਿ ਸੰਘਰਸ਼ ਦਲ ਦੇ ਜ਼ਿਲ੍ਹਾ ਚੇਅਰਮੈਨ ਹਰਦੀਸ਼ ਸਿੰਘ ਭੰਗਾਲੀ ਦੀ ਅਗਵਾਈ ਹੇਠ ਅੱਜ ਸੈਂਕੜਿਆਂ ਦੀ ਗਿਣਤੀ ਵਿਚ ਵਾਲਮੀਕਿ ਭਾਈਚਾਰੇ ਦੇ ਲੋਕਾ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ ਕੀਤਾ ਗਿਆ ਅਤੇ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਚੇਅਰਮੈਨ ਨੇ ਦੱਸਿਆ ਕਿ ਬੀਤੀ 10 ਅਕਤੂਬਰ ਨੂੰ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਰਾਏ ਦੇ ਇਕ ਦਲਿਤ ਮੰਦਬੁੱਧੀ ਲੜਕੀ ਨਾਲ ਪਿੰਡ ਦੇ ਹੀ ਇਕ ਵਿਅਕਤੀ ਵਲੋਂ ਜਬਰ ਜਨਾਹ ਕੀਤਾ ਗਿਆ, ਜਿਸ ਖਿਲਾਫ ਜਥੇਬੰਦੀ ਵੱਲੋਂ 376 ਅਧੀਨ ਕੇਸ ਦਰਜ ਕਰਵਾਇਆ ਗਿਆ ਸੀ, ਪਰ ਹੁਣ 25 ਦਿਨ ਬੀਤ ਜਾਣ ‘ਤੇ ਵੀ ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ। ਦੋਸ਼ੀ ਪੀੜਤ ਪਰਿਵਾਰ ਉੱਪਰ ਰਾਜ਼ੀਨਾਮੇ ਲਈ ਦਬਾਅ ਬਣਾ ਰਿਹਾ ਹੈ। ਬੁਲਾਰਿਆਂ ਨੇ ਕਿਹਾ ਜੇਕਰ ਉਕਤ ਦੋਸ਼ੀ ਨੂੰ ਇਕ ਹਫ਼ਤੇ ਤੱਕ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਭੰਡਾਰੀ ਪੁਲ ਅੰਮ੍ਰਿਤਸਰ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਜੈਮਲ ਸਿੰਘ ਸ਼ਹਿਰੀ, ਸਾਹਿਬ ਸਿੰਘ ਘਰਿੰਡੀ ਆਦਿ ਹਾਜ਼ਰ ਸਨ।