ਕਿਸਾਨਾਂ ਨੂੰ ਕਾਰਪੋਰੇਟਾਂ ਦੀਆਂ ਬੇੜੀਆਂ ‘ਚ ਬੰਨ੍ਹਿਆਂ ਜਾ ਰਿਹਾ ਹੈ – ਕੈਪਟਨ

ਨਵੀਂ ਦਿੱਲੀ, 4 ਨਵੰਬਰ (ਨਿਊਜ਼ ਪੰਜਾਬ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਦੇ ਦਾਅਵੇ ਦੇ ਵਿਪਰੀਤ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਕਾਰਪੋਰੇਟਾਂ ਦੀਆਂ ਬੇੜੀਆਂ ਵਿਚ ਬੰਨਿਆਂ ਜਾ ਰਿਹਾ ਹੈ। ਇਹ ਪੰਜਾਬ ਦੇ ਕਿਸਾਨਾਂ ਨਾਲ ਹੀ ਧੱਕਾ ਨਹੀਂ ਹੈ, ਇਹ ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਉਤਰ ਪ੍ਰਦੇਸ਼ ਸਮੇਤ ਵੱਖ ਵੱਖ ਰਾਜਾਂ ਦੇ ਕਿਸਾਨਾਂ ਨਾਲ ਵੀ ਬੇਇਨਸਾਫ਼ੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੋਹਰਾ ਮਾਪਦੰਡ ਅਪਣਾ ਰਹੀ ਹੈ।