ਲੁਧਿਆਣਾ ‘ਚ ਕੋਰੋਨਾ ਦੇ 63 ਨਵੇਂ ਮਾਮਲੇ ਆਏ ਸਾਹਮਣੇ, 4 ਹੋਰ ਮਰੀਜ਼ਾਂ ਨੇ ਤੋੜਿਆ ਦਮ

ਲੁਧਿਆਣਾ, 4 ਨਵੰਬਰ (ਨਿਊਜ਼ ਪੰਜਾਬ)- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ‘ਚ ਅੱਜ ਕੋਰੋਨਾ ਦੇ 63 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ 46 ਮਰੀਜ਼ ਜ਼ਿਲ੍ਹਾ ਲੁਧਿਆਣਾ ਨਾਲ, ਜਦਕਿ 17 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ। ਉਨ੍ਹਾਂ ਦੱਸਿਆ ਕਿ ਲੁਧਿਆਣਾ ‘ਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ‘ਚੋਂ 4 ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ ‘ਚੋਂ 3 ਮ੍ਰਿਤਕ ਜ਼ਿਲ੍ਹਾ ਲੁਧਿਆਣਾ ਨਾਲ, ਜਦਕਿ 1 ਮ੍ਰਿਤਕ ਮਰੀਜ਼ ਜ਼ਿਲ੍ਹਾ ਮੋਗਾ ਨਾਲ ਸਬੰਧ ਰੱਖਦਾ ਸੀ। ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਜਿਹੜੇ ਮਰੀਜ਼ਾਂ ਦੀ ਮੌਤ ਹੋਈ ਹੈ, ਉਨ੍ਹਾਂ ‘ਚ ਪਿੰਡ ਚੱਕ ਕਲਾਂ ਦਾ 32 ਸਾਲਾ, ਪਿੰਡ ਜੰਡਿਆਲੀ ਦਾ 68 ਸਾਲਾ ਅਤੇ ਫੇਸ-2 ਫੋਕਲ ਪੁਆਇੰਟ ਦਾ 37 ਸਾਲਾ ਮ੍ਰਿਤਕ ਮਰੀਜ਼ ਸ਼ਾਮਲ ਸੀ।