ਪਠਾਨਕੋਟ ‘ਚ ਕੋਰੋਨਾ ਦੇ 30 ਨਵੇਂ ਮਾਮਲੇ ਆਏ ਸਾਹਮਣੇ, 2 ਹੋਰ ਮਰੀਜ਼ਾ ਨੇ ਤੋੜਿਆ ਦਮ

ਪਠਾਨਕੋਟ, 4 ਨਵੰਬਰ (ਨਿਊਜ਼ ਪੰਜਾਬ)- ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਕ ਅੱਜ ਜ਼ਿਲ੍ਹਾ ਪਠਾਨਕੋਟ ‘ਚ ਕੋਰੋਨਾ ਦੇ 30 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 2 ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਦੀ ਪੁਸ਼ਟੀ ਸਿਵਲ ਹਸਪਤਾਲ ਪਠਾਨਕੋਟ ਦੇ ਐਸ. ਐਮ. ਓ. ਡਾਕਟਰ ਭੁਪਿੰਦਰ ਸਿੰਘ ਨੇ ਕਰਦਿਆਂ ਦੱਸਿਆ ਕਿ ਜ਼ਿਲ੍ਹੇ ‘ਚ ਅੱਜ 14 ਮਰੀਜ਼ਾਂ ਨੂੰ ਸਿਹਤਯਾਬੀ ਤੋਂ ਬਾਅਦ ਛੁੱਟੀ ਦੇ ਕੇ ਘਰ ਭੇਜਿਆ ਗਿਆ ਹੈ।