ਅੰਮ੍ਰਿਤਸਰ ‘ਚ ਇਕ ਹੋਰ ਮਰੀਜ਼ ਨੇ ਤੋੜਿਆ ਦਮ, ਕੋਰੋਨਾ ਦੇ 22 ਨਵੇਂ ਮਾਮਲੇ ਆਏ ਸਾਹਮਣੇ

ਅੰਮ੍ਰਿਤਸਰ, 4 ਨਵੰਬਰ (ਨਿਊਜ਼ ਪੰਜਾਬ)- ਜ਼ਿਲ੍ਹਾ ਅੰਮ੍ਰਿਤਸਰ ‘ਚ ਅੱਜ ਕੋਰੋਨਾ ਦੇ 22 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ ‘ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 11959 ਹੋ ਗਏ ਹਨ, ਜਿਨ੍ਹਾਂ ‘ਚੋਂ 276 ਸਰਗਰਮ ਮਾਮਲੇ ਹਨ। ਜ਼ਿਲ੍ਹਾ ਅੰਮ੍ਰਿਤਸਰ ‘ਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ‘ਚੋਂ ਇਕ ਹੋਰ ਮਰੀਜ਼ ਨੇ ਦਮ ਤੋੜ ਦਿੱਤਾ, ਜਿਸ ਤੋਂ ਬਾਅਦ ਹੁਣ ਜ਼ਿਲ੍ਹੇ ‘ਚ ਕੋਰੋਨਾ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 461 ਹੋ ਗਈ ਹੈ।