ਮਹਾਰਾਸ਼ਟਰ ‘ਚ ਕੈਮੀਕਲ ਫੈਕਟਰੀ ‘ਚ ਧਮਾਕਾ, 2 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਮੁੰਬਈ, 5 ਨਵੰਬਰ (ਨਿਊਜ਼ ਪੰਜਾਬ)- ਮਹਾਰਾਸ਼ਟਰ ਦੇ ਰਾਏਗੜ੍ਹ ਦੇ ਢੇਕੂ ਇਲਾਕੇ ‘ਚ ਬੀਤੀ ਰਾਤ ਇਕ ਕੈਮੀਕਲ ਫੈਕਟਰੀ ‘ਚ ਜ਼ਬਰਦਸਤ ਧਮਾਕਾ ਹੋਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ, ਜਦ ਕਿ 6 ਹੋਰ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਸਥਾਨਕ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ।