ਪੰਜਾਬ ‘ਚ 16 ਨਵੰਬਰ ਤੋਂ ਖੁੱਲ੍ਹਣਗੇ ਕਾਲਜ ਅਤੇ ਯੂਨੀਵਰਸਿਟੀਆਂ
ਚੰਡੀਗੜ੍ਹ, 5 ਨਵੰਬਰ (ਨਿਊਜ਼ ਪੰਜਾਬ)- ਪੰਜਾਬ ਸਰਕਾਰ ਨੇ ਸੂਬੇ ‘ਚ 16 ਨਵੰਬਰ ਨੂੰ ਕੰਟੇਨਮੈਂਟ ਜ਼ੋਨਾਂ ਤੋਂ ਬਾਹਰ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਖੋਲ੍ਹਣ ਦਾ ਐਲਾਨ ਕੀਤਾ ਹੈ। ਸਰਕਾਰ ਦੇ ਹੁਕਮਾਂ ਮੁਤਾਬਕ ਮੈਡੀਕਲ ਸਿੱਖਿਆ ਨਾਲ ਜੁੜੇ ਸਾਰੇ ਕਾਲਜ ਵੀ ਖੁੱਲ੍ਹਣਗੇ। ਹਾਲਾਂਕਿ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਖੋਲ੍ਹਣ ਲਈ ਸਿਹਤ ਮੰਤਰਾਲੇ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ। ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕੇ ਮੈਡੀਕਲ ਸਿਖਿਆ ਤੇ ਖੋਜ ਵਿਭਾਗ ਅਧੀਨ ਯੂਨੀਵਰਸੀਟੀਆਂ ਤੇ ਕਾਲਜਾਂ ਦੇ ਆਖਰੀ ਸਾਲ ਦੇ ਵਿਦਿਆਰਥੀਆਂ ਦੀਆ ਜਮਾਤਾਂ 9 ਨਵੰਬਰ ਤੋਂ ਸ਼ੁਰੂ ਹੋਣਗੀਆਂ| ਇਨ੍ਹਾਂ ਸਾਰੀਆਂ ਸੰਸਥਾਵਾਂ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਕੈਂਦਰ ਸਰਕਾਰ ਦੇ ਸੰਬੰਧਿਤ ਮੰਤਰਾਲੇ ਦੀ ਸਲਾਹ ਨਾਲ ਆਪਣੇ ਸੰਬੰਧਿਤ ਪ੍ਰਬੰਧਕੀ ਵਿਭਾਗ ਵੱਲੋ ਤਿਆਰ ਕੀਤੀਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨੀ ਹੋਵੇਗੀ| ਇਸ ਤੋਂ ਪਹਿਲਾ ਪੰਜਾਬ ਸਰਕਾਰ ਵੱਲੋ ਕੰਟੋਨਮੈਂਟ ਜੋਨਾ ਤੋਂ ਬਾਹਰਲੇ ਇਲਾਕਿਆਂ ਵਿਚ ਪੈਂਦੀਆਂ ਉਚੇਰੀ ਸਿਖਿਆ ਸੰਸਥਾਵਾਂ ਜੋ ਕੇ ਖੋਜ ਸਕਾਲਰ (ਪੀ ਐਚ ਡੀ) ਅਤੇ ਸਾਇੰਸ ਤੇ ਤਕਨਾਲੋਜੀ ਨਾਲ ਸਬੰਧਿਤ ਹਨ, ਵਿਚ ਪੋਸਟ ਗਰੈਜੂਏਟ ਵਿਦਿਆਰਥੀਆਂ ਨੂੰ 15 ਨਵੰਬਰ ਤੋਂ ਲੈਬਾਰਟਰੀਆਂ ਵਿਚ ਕੰਮ ਕਰਨ ਦੀ ਮਨਜ਼ੂਰੀ ਦਿਤੀ ਜਾ ਚੁਕੀ ਹੈ|