ਕਿਸਾਨਾਂ ਵੱਲੋਂ ਅੰਮ੍ਰਿਤਸਰ ਦੇ ਹਵਾਈ ਅੱਡਾ ਟੀ ਪੁਆਇੰਟ ‘ਤੇ ਮੀਰਾਂਕੋਟ ਚੌਂਕ ਵਿਚ ਲਾਇਆ ਧਰਨਾ

ਰਾਜਾਸਾਂਸੀ, 5 ਨਵੰਬਰ (ਨਿਊਜ਼ ਪੰਜਾਬ) – ਕੇਂਦਰ ਦੀ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਨੇ ਅੰਮ੍ਰਿਤਸਰ ਦੇ ਹਵਾਈ ਅੱਡਾ ਟੀ ਪੁਆਇੰਟ ਅਤੇ ਚੌਂਕ ਮੀਰਾਂਕੋਟ ਵਿਖੇ ਚੱਕਾ ਜਾਮ ਕਰਕੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇਸ ਮੌਕੇ ਕਿਸਾਨ ਕੁਲਦੀਪ ਸਿੰਘ ਤੇ ਜਤਿੰਦਰ ਸਿੰਘ ਛੀਨਾ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਕਿਸਾਨਾਂ ਵਿਰੋਧੀ ਬਣਾਏ ਗਏ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਲਈ ਮੁੜ ਵਿਚਾਰ ਨਾ ਕੀਤਾ ਤਾਂ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ।