ਕਿਸਾਨਾਂ ਨੇ ਗੁਰੂ ਨਾਨਕ ਕਾਲਜ ਚੋਕ ਵਿਖੇ ਕੀਤਾ ਚੱਕਾ ਜਾਮ

ਬੁਢਲਾਡਾ, 5 ਨਵੰਬਰ (ਨਿਊਜ਼ ਪੰਜਾਬ)-ਕਿਸਾਨ ਜਥੇਬੰਦੀਆਂ ਵੱਲੋਂ ਕਾਲੇ ਕਾਨੂੰਨਾਂ ਖਿਲਾਫ਼ ਆਰੰਭੇ ਸੰਘਰਸ਼ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸ਼ਹਿਰ ਦੇ ਗੁਰੂ ਨਾਨਕ ਕਾਲਜ ਚੋਕ ਸਥਿਤ ਰੋੜ ਜਾਮ ਕਰਕੇ ਮੋਦੀ ਸਰਕਾਰ ਖਿਲਾਫ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆ ਜਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਦਿਆਲਪੁਰਾ ਨੇ ਸੰਬੋਧਨ ਕਰਦਿਆ ਦੋਸ਼ ਲਾਇਆ ਕਿ ਮੋਦੀ ਸਰਕਾਰ ਦੇ ਤੁਗ਼ਲਕੀ ਫ਼ੈਸਲੇ ਦੇਸ਼ ਅਤੇ ਸਾਰੇ ਵਰਗਾਂ ਦੇ ਲੋਕਾਂ ਨੂੰ ਬਰਬਾਦ ਕਰ ਦੇਣਗੇ।