ਕਿਸਾਨ ਜਥੇਬੰਦੀਆਂ ਵਲੋਂ ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ ਜਾਮ

ਸ੍ਰੀ ਮੁਕਤਸਰ ਸਾਹਿਬ, 5 ਨਵੰਬਰ (ਨਿਊਜ਼ ਪੰਜਾਬ)- ਕਿਸਾਨ ਜਥੇਬੰਦੀਆਂ ਵਲੋਂ ਅੱਜ ਦੇਸ਼ ਵਿਆਪੀ ਚੱਕਾ ਜਾਮ ਦੇ ਸੱਦੇ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਭਰਵਾਂ ਹੁੰਗਾਰਾ ਮਿਲਿਆ। ਕਿਸਾਨਾਂ ਵਲੋਂ ਸ੍ਰੀ ਮੁਕਤਸਰ ਸਾਹਿਬ ਤੋਂ ਕੋਟਕਪੂਰਾ ਮੁੱਖ ਮਾਰਗ ਜਾਮ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਗਿੱਦੜਬਾਹਾ, ਮਲੋਟ ਅਤੇ ਡੱਬਵਾਲੀ ਵਿਖੇ ਵੀ ਸੜਕਾਂ ‘ਤੇ ਧਰਨੇ ਦੇ ਕੇ ਕਿਸਾਨਾਂ ਵਲੋਂ ਆਵਾਜਾਈ ਠੱਪ ਕੀਤੀ ਗਈ ਹੈ।