ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਰੋਡ ‘ਤੇ ਕਿਸਾਨਾਂ ਵਲੋਂ ਚੱਕਾ ਜਾਮ

ਗੜ੍ਹਸ਼ੰਕਰ, 5 ਨਵੰਬਰ (ਨਿਊਜ਼ ਪੰਜਾਬ)- ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਸੱਦੇ ਤਹਿਤ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਰੋਡ ‘ਤੇ ਪਿੰਡ ਪਨਾਮ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਰਿਲਾਇੰਸ ਪੈਟਰੋਲ ਪੰਪ ਕੋਲ ਸੜਕ ‘ਤੇ ਜਾਮ ਲਗਾ ਕੇ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ ਜਾ ਰਿਹਾ ਹੈ।