ਅੰਮ੍ਰਿਤਸਰ ‘ਚ ਕੋਰੋਨਾ ਦੇ 37 ਨਵੇਂ ਮਾਮਲੇ ਆਏ ਸਾਹਮਣੇ

ਅੰਮ੍ਰਿਤਸਰ, 5 ਨਵੰਬਰ (ਨਿਊਜ਼ ਪੰਜਾਬ)- ਜ਼ਿਲ੍ਹਾ ਅੰਮ੍ਰਿਤਸਰ ‘ਚ ਅੱਜ ਕੋਰੋਨਾ ਦੇ 37 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ ‘ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵਧ ਕੇ 11996 ਹੋ ਗਈ ਹੈ, ਜਿਨ੍ਹਾਂ ‘ਚੋਂ 308 ਸਰਗਰਮ ਮਾਮਲੇ ਹਨ। ਉੱਥੇ ਹੀ ਜ਼ਿਲ੍ਹਾ ਅੰਮ੍ਰਿਤਸਰ ‘ਚ ਕੋਰੋਨਾ ਕਾਰਨ ਹੁਣ ਤੱਕ 461 ਲੋਕਾਂ ਦੀ ਮੌਤ ਹੋ ਚੁੱਕੀ ਹੈ।