ਲੁਧਿਆਣਾ ‘ਚ ਕੋਰੋਨਾ ਦਾ ਕਹਿਰ ਮੁੜ ਵਧਿਆ, 82 ਨਵੇਂ ਮਾਮਲੇ ਆਏ ਸਾਹਮਣੇ, 3 ਮਰੀਜ਼ਾਂ ਨੇ ਤੋੜਿਆ ਦਮ
ਲੁਧਿਆਣਾ, 5 ਨਵੰਬਰ (ਨਿਊਜ਼ ਪੰਜਾਬ)- ਲੁਧਿਆਣਾ ‘ਚ ਕੋਰੋਨਾ ਦਾ ਕਹਿਰ ਮੁੜ ਤੋਂ ਸ਼ੁਰੂ ਹੋ ਗਿਆ ਹੈ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ ‘ਚ ਅੱਜ ਕੋਰੋਨਾ ਦੇ 82 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ 65 ਮਰੀਜ਼ ਜ਼ਿਲ੍ਹਾ ਲੁਧਿਆਣਾ ਨਾਲ, ਜਦਕਿ 17 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ । ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ ‘ਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ‘ਚੋਂ 3 ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ ‘ਚ 2 ਮ੍ਰਿਤਕ ਜ਼ਿਲ੍ਹਾ ਲੁਧਿਆਣਾ ਨਾਲ, ਜਦਕਿ 1 ਮ੍ਰਿਤਕ ਮਰੀਜ਼ ਹਿਮਾਚਲ ਪ੍ਰਦੇਸ਼ ਨਾਲ ਸਬੰਧ ਰੱਖਦਾ ਸੀ। ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਜਿਹੜੇ ਮਰੀਜ਼ਾਂ ਦੀ ਮੌਤ ਹੋਈ ਹੈ, ਉਨ੍ਹਾਂ ‘ਚ ਫਤਿਹ ਸਿੰਘ ਨਗਰ ਮਾਡਲ ਟਾਊਨ ਦਾ ਰਹਿਣ ਵਾਲਾ 67 ਸਾਲਾ ਅਤੇ ਫੀਲਡ ਗੰਜ ਇਲਾਕੇ ਦਾ ਰਹਿਣ ਵਾਲਾ 49 ਸਾਲਾ ਮ੍ਰਿਤਕ ਮਰੀਜ਼ ਸ਼ਾਮਲ ਹੈ।