ਪਠਾਨਕੋਟ ਵਿੱਚ ਅੱਜ 20 ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ ਆਏ ਸਾਹਮਣੇ, 15 ਡਿਸਚਾਰਜ
ਪਠਾਨਕੋਟ, 5 ਨਵੰਬਰ (ਨਿਊਜ਼ ਪੰਜਾਬ ) ਸਿਹਤ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਅੱਜ ਪਠਾਨਕੋਟ ਵਿੱਚ ਕੋਰੋਨਾ ਵਾਇਰਸ ਦੇ 20 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਐਸ ਐਮ ਓ ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ। ਉਨ੍ਹਾਂ ਦੱਸਿਆ ਕਿ ਅੱਜ ਕੋਰੋਨਾ ਵਾਇਰਸ ਤੋਂ ਮੁਕਤ ਹੋਣ ਕਾਰਨ 15 ਲੋਕਾਂ ਨੂੰ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਠਾਨਕੋਟ ਵਿੱਚ ਹੁਣ ਤੱਕ 115 ਵਿਅਕਤੀਆਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ ਅਤੇ ਇਸ ਵੇਲੇ 122 ਲੋਕਾਂ ਦਾ ਇਲਾਜ ਜਾਰੀ ਹੈ।