ਲੁਧਿਆਣਾ ‘ਚ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਲਈ ਵੋਟਿੰਗ ਦਾ ਕੰਮ ਸ਼ੁਰੂ

ਲੁਧਿਆਣਾ, 6 ਨਵੰਬਰ (ਨਿਊਜ਼ ਪੰਜਾਬ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਵੋਟਾਂ ਪੈਣ ਦਾ ਕੰਮ ਅੱਜ ਸਵੇਰੇ 9 ਵਜੇ ਦੇ ਕਰੀਬ ਸ਼ੁਰੂ ਹੋ ਗਿਆ, ਜਿਹੜਾ ਕਿ ਸ਼ਾਮੀਂ 5 ਵਜੇ ਤੱਕ ਚੱਲੇਗਾ। ਬਾਰ ਐਸੋਸੀਏਸ਼ਨ ਦੇ ਤਿੰਨ ਹਜ਼ਾਰ ਤੋਂ ਵਧ ਮੈਂਬਰ ਹਨ, ਜੋ ਕਿ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਪ੍ਰਧਾਨਗੀ ਅਤੇ ਸਕੱਤਰ ਦੇ ਅਹਿਮ ਅਹੁਦਿਆਂ ਲਈ ਸੀਨੀਅਰ ਵਕੀਲਾਂ ਵਿਚਾਲੇ ਤਿਕੋਣਾ ਮੁਕਾਬਲਾ ਹੈ। ਹਾਲਾਂਕਿ ਵੋਟਿੰਗ ਦੌਰਾਨ ਕੋਰੋਨਾ ਵਾਇਰਸ ਦੇ ਚੱਲਦਿਆਂ ਸਾਰੀਆਂ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ।