ਹਿਮਾਚਲ ਪ੍ਰਦੇਸ਼ ‘ਚ ਲੱਗੇ ਭੂਚਾਲ ਦੇ ਝਟਕੇ

ਸ਼ਿਮਲਾ, 6 ਨਵੰਬਰ (ਨਿਊਜ਼ ਪੰਜਾਬ)- ਹਿਮਾਚਲ ਪ੍ਰਦੇਸ਼ ਦੇ ਚੰਬਾ ‘ਚ ਅੱਜ ਸਵੇਰੇ 6.25 ਵਜੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 2.9 ਮਾਪੀ ਗਈ ਅਤੇ ਇਸ ਕਾਰਨ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।