ਹਾਈਕੋਰਟ ਦਾ ਵੱਡਾ ਫ਼ੈਸਲਾ, ਦਿਨਕਰ ਗੁਪਤਾ ਬਣੇ ਰਹਿਣਗੇ ਪੰਜਾਬ ਦੇ ਡੀ. ਜੀ. ਪੀ.
ਚੰਡੀਗੜ੍ਹ, 6 ਨਵੰਬਰ (ਨਿਊਜ਼ ਪੰਜਾਬ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਯੂ. ਪੀ. ਐਸ. ਸੀ. ਦੇ ਹੱਕ ‘ਚ ਵੱਡਾ ਫ਼ੈਸਲਾ ਸੁਣਾਉਂਦਿਆਂ ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਜਾਇਜ਼ ਠਹਿਰਾਇਆ ਹੈ ਅਤੇ ਕੈਟ ਦੇ 17 ਜਨਵਰੀ ਦੇ ਫ਼ੈਸਲੇ ਵਿਰੁੱਧ ਪੰਜਾਬ ਸਰਕਾਰ ਦੀ ਅਪੀਲ ਨੂੰ ਮਨਜ਼ੂਰ ਕਰ ਲਿਆ ਹੈ। ਦੱਸਣਯੋਗ ਹੈ ਕਿ ਗੁਪਤਾ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਲਈ ਪੰਜਾਬ ਦੇ ਦੋ ਹੋਰ ਡੀ. ਜੀ. ਪੀ. ਪੱਧਰ ਦੇ ਆਈ. ਪੀ. ਐਸ. ਅਧਿਕਾਰੀਆਂ ਮੁਹੰਮਦ ਮੁਸਤਫ਼ਾ ਅਤੇ ਸਿਧਾਰਥ ਚੱਟੋਪਾਧਿਆਏ ਨੇ ਕੈਟ ਕੋਲ ਪਹੁੰਚ ਕੀਤੀ ਸੀ, ਜਿੱਥੇ ਕਿ ਗੁਪਤਾ ਦੀ ਨਿਯੁਕਤੀ ਰੱਦ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ, ਯੂ. ਪੀ. ਐਸ. ਸੀ. ਅਤੇ ਦਿਨਕਰ ਗੁਪਤਾ ਵਲੋਂ ਕੈਟ ਦੇ ਉਕਤ ਫ਼ੈਸਲੇ ਵਿਰੁੱਧ ਪਟੀਸ਼ਨਾਂ ਪਾਈਆਂ ਗਈਆਂ, ਜਿਨ੍ਹਾਂ ਨੂੰ ਅੱਜ ਹਾਈਕੋਰਟ ਨੇ ਪ੍ਰਵਾਨ ਕਰ ਲਿਆ। ਜ਼ਿਕਰਯੋਗ ਹੈ ਕੇ ਸ੍ਰੀ ਦਿਨਕਰ ਗੁਪਤਾ 1987 ਬੈਚ ਦੇ ਆਈ.ਪੀ.ਐਸ. ਅਧਿਕਾਰੀ ਹਨ, ਜਦ ਕੇ ਸ੍ਰੀ ਚੱਟੋਪਾਧਿਆਏ 1986 ਬੈਚ ਦੇ ਅਤੇ ਸ੍ਰੀ ਮੁਸਤਫ਼ਾ 1985 ਬੈਚ ਦੇ ਆਈ.ਪੀ.ਐਸ. ਅਧਿਕਾਰੀ ਹਨ।