ਈ. ਡੀ. ਸਾਹਮਣੇ ਪੇਸ਼ ਨਹੀਂ ਹੋਣਗੇ ਰਣਇੰਦਰ ਸਿੰਘ
ਜਲੰਧਰ, 6 ਨਵੰਬਰ (ਨਿਊਜ਼ ਪੰਜਾਬ)- ਫੇਮਾ ਕਾਨੂੰਨਾਂ ਦੀ ਉਲੰਘਣਾ ਦੇ ਮਾਮਲੇ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਅੱਜ ਕੂਲ ਰੋਡ ਸਥਿਤ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦਫ਼ਤਰ ‘ਚ ਪੇਸ਼ ਨਹੀਂ ਹੋਣਗੇ। ਰਣਇੰਦਰ ਸਿੰਘ ਦੇ ਵਕੀਲ ਜੈਵੀਰ ਸ਼ੇਰਗਿੱਲ ਮੁਤਾਬਕ ਉਹ ਸਿਹਤ ਕਾਰਨਾਂ ਕਰਕੇ ਈ. ਡੀ. ਦਫ਼ਤਰ ‘ਚ ਪੇਸ਼ ਨਹੀਂ ਹੋਣਗੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਰਣਇੰਦਰ ਸਿੰਘ ਨੂੰ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) ਕਾਨੂੰਨਾਂ ਦੀ ਉਲੰਘਣਾ ਦੇ ਮਾਮਲੇ ‘ਚ 27 ਅਕਤੂਬਰ ਨੂੰ ਜਲੰਧਰ ਸਥਿਤ ਦਫ਼ਤਰ ‘ਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਸੀ।