ਡੇਰਾਬੱਸੀ ਦੇ ਪਿੰਡ ਦੇਵੀਨਗਰ ‘ਚ ਮੁੜ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

ਡੇਰਾਬੱਸੀ, 6 ਨਵੰਬਰ (ਨਿਊਜ਼ ਪੰਜਾਬ)- ਚੰਡੀਗੜ੍ਹ-ਅੰਬਾਲਾ ਮੁੱਖ ਸੜਕ ‘ਤੇ ਸਥਿਤ ਪਿੰਡ ਦੇਵੀਨਗਰ ਦੇ ਗੁਰਦੁਆਰਾ ਸਾਹਿਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮਿਲਣ ‘ਤੇ ਥਾਣਾ ਡੇਰਾਬੱਸੀ ਦੇ ਮੁਖੀ ਸਤਿੰਦਰ ਸਿੰਘ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚ ਚੁੱਕੇ ਹਨ। ਦੱਸ ਦਈਏ ਕਿ ਇਸੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸਾਲ 2017 ‘ਚ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਬੇਅਦਬੀ ਕਰਨ ਦੀ ਘਟਨਾ ਵਾਪਰ ਚੁੱਕੀ ਹੈ। ਉਸ ਮਾਮਲੇ ‘ਚ ਪੁਲਿਸ ਨੇ ਪਿੰਡ ਦੇ ਇਕ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਨੌਜਵਾਨ ਨੂੰ ਕਾਬੂ ਕੀਤਾ ਸੀ।