ਟਰੱਕ ਅਤੇ ਮਾਰੂਤੀ ਕਾਰ ਵਿਚਾਲੇ ਟੱਕਰ, ਪਤੀ-ਪਤਨੀ ਦੀ ਮੌਤ

ਫ਼ਤਹਿਗੜ੍ਹ ਸਾਹਿਬ, 6 ਨਵੰਬਰ (ਨਿਊਜ਼ ਪੰਜਾਬ)- ਸਰਹਿੰਦ-ਪਟਿਆਲਾ ਰੋਡ ‘ਤੇ ਪਿੰਡ ਆਦਮਪੁਰ ਨੇੜੇ ਟਰੱਕ ਅਤੇ ਮਾਰੂਤੀ ਕਾਰ ਵਿਚਾਲੇ ਹੋਈ ਭਿਆਨਕ ਟੱਕਰ ‘ਚ ਪਤੀ-ਪਤਨੀ ਦੀ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ ਹਾਦਸੇ ‘ਚ ਦੋ ਬੱਚੇ ਵੀ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ।