ਗਹਿਰੀ ਮੰਡੀ ਰੇਲਵੇ ਸਟੇਸ਼ਨ ਵਿਖੇ ਚੱਲ ਰਿਹਾ ਕਿਸਾਨ ਧਰਨਾ 21 ਨਵੰਬਰ ਤੱਕ ਵਧਾਉਣ ਦਾ ਐਲਾਨ
ਜੰਡਿਆਲਾ ਗੁਰੂ (ਅੰਮ੍ਰਿਤਸਰ) 6 ਨਵੰਬਰ (ਨਿਊਜ਼ ਪੰਜਾਬ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਅੱਜ 44ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਅਗਵਾਈ ਹੇਠ ਨਿਰੰਤਰ ਜਾਰੀ ਹੈ। ਅੱਜ ਬਾਅਦ ਦੁਪਹਿਰ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ 21 ਨਵੰਬਰ ਤੱਕ ਵਧਾਉਣ ਦਾ ਐਲਾਨ ਕੀਤਾ।