ਲੁਧਿਆਣਾ ਦਿਹਾਤੀ ਦੇ ਨਵ-ਨਿਯੁਕਤ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 6 ਨਵੰਬਰ (ਨਿਊਜ਼ ਪੰਜਾਬ)-ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਦੇ ਅਕਾਲੀ ਜਥਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਬਣਨ ਤੋਂ ਬਾਅਦ ਸਾਥੀਆਂ ਸਮੇਤ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਪੁੱਜੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖਾਲਸਾ, ਮੈਂਬਰ ਸਤਵਿੰਦਰ ਸਿੰਘ ਟੌਹੜਾ ਨੇ ਭਾਈ ਗਰੇਵਾਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।