ਚੰਡੀਗੜ੍ਹ ‘ਚ ਦੋ ਕਾਰਾਂ ਦੀ ਭਿਆਨਕ ਟੱਕਰ, ਇਕ ਵਿਅਕਤੀ ਜਿਊਂਦਾ ਸੜਿਆ, 2 ਗੰਭੀਰ ਜ਼ਖਮੀ

ਚੰਡੀਗੜ੍ਹ, 6 ਨਵੰਬਰ (ਨਿਊਜ਼ ਪੰਜਾਬ)-ਅੱਜ ਤੜਕਸਾਰ ਹੋਏ ਭਿਆਨਕ ਸੜਕ ਹਾਦਸੇ ਵਿਚ ਇਕ ਵਿਅਕਤੀ ਜਿਊਂਦਾ ਸੜ ਗਿਆ ਅਤੇ ਦੋ ਵਿਅਕਤੀ ਗੰਭੀਰ ਜ਼ਖਮੀ ਹੋ ਗਏ ਹਨ | ਜਾਣਕਾਰੀ ਅਨੁਸਾਰ ਸ਼ੁਕਰਵਾਰ ਸਵੇਰੇ 5 ਵਜੇ ਦੇ ਕਰੀਬ ਸੈਕਟਰ 28 – 29 ਚੌਕ ਵਿਚ ਦੋ ਕਾਰਾਂ ਦੀ ਆਪਸ ਵਿਚ ਭਿਆਨਕ ਟੱਕਰ ਹੋ ਗਈ, ਜਿਸ ਦੌਰਾਨ ਇਕ ਕਾਰ ਡਿਵਾਈਡਰ ਨਾਲ ਜਾ ਟਕਰਾਈ ਅਤੇ ਉਸਨੂੰ ਅੱਗ ਲੱਗ ਗਈ, ਜਿਸ ਕਾਰਨ ਡਰਾਈਵਰ ਜਿਊਂਦਾ ਸੜ ਗਿਆ ਅਤੇ ਵਿਅਕਤੀ ਗੰਭੀਰ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ | ਕਾਰ ਵਿਚ ਤਿੰਨ ਵਿਅਕਤੀ ਸਵਾਰ ਸਨ, ਜੋ ਗੁਰਦਾਸਪੁਰ ਤੋਂ ਚੰਡੀਗੜ੍ਹ ਘੁੰਮਣ ਆਏ ਸਨ|