ਸੁਨਾਮ ‘ਚ 37ਵੇਂ ਦਿਨ ਵੀ ਗਰਜੇ ਕਿਸਾਨ
ਸੁਨਾਮ ਊਧਮ ਸਿੰਘ ਵਾਲਾ, 6 ਨਵੰਬਰ (ਨਿਊਜ਼ ਪੰਜਾਬ)- ਕੇਂਦਰ ਸਰਕਾਰ ਦੇ ਕਿਸਾਨ ਮਾਰੂ ਖੇਤੀ ਕਾਨੂੰਨਾਂ ਦੇ ਖਿਲਾਫ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵਿੱਢੇ ਗਏ ਕਿਸਾਨ ਸੰਘਰਸ਼ ਦੇ 37ਵੇਂ ਦਿਨ ਵੀ ਚੋਣਵੇਂ ਭਾਜਪਾ ਆਗੂਆਂ ਤੇ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰੀ ਟਿਕਾਣਿਆਂ ਨੂੰ ਘੇਰਨ ਦੀ ਮੁਹਿੰਮ ਤਹਿਤ ਅੱਜ ਸੁਨਾਮ ਸ਼ਹਿਰ ‘ਚ ਭਾਜਪਾ ਦੇ ਸੂਬਾ ਕਮੇਟੀ ਮੈਂਬਰ ਵਿਨੋਦ ਗੁਪਤਾ ਦੇ ਘਰ, ਜ਼ਿਲ੍ਹਾ ਪ੍ਰਧਾਨ ਦੀ ਗੈਸ ਏਜੰਸੀ ਦੇ ਦਫਤਰ, ਰਿਲਾਇੰਸ ਤੇ ਐਸ.ਆਰ. ਪੈਟਰੋਲ ਪੰਪ ਅੱਗੇ ਪੱਕੇ ਮੋਰਚੇ ਤੋਂ ਇਲਾਵਾ ਸਥਾਨਕ ਅਗਰਸੈਨ ਚੌਂਕ ਵਿਖੇ ਕਾਰਪੋਰੇਟ ਘਰਾਣੇ ਦੇ ਮਾਲ ਅੱਗੇ ਬੈਠੇ ਸੈਂਕੜੇ ਕਿਸਾਨਾਂ, ਬੀਬੀਆਂ ਅਤੇ ਨੌਜਵਾਨਾਂ ਨੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।