ਐਡਵੋਕੇਟ ਹਰਪਾਲ ਸਿੰਘ ਨਿੱਝਰ ਬਾਰ ਐਸੋਸੀਏਸ਼ਨ ਅਜਨਾਲਾ ਦੇ ਪ੍ਰਧਾਨ ਬਣੇ

ਅਜਨਾਲਾ , 6 ਨਵੰਬਰ (ਨਿਊਜ਼ ਪੰਜਾਬ)- ਬਾਰ ਐਸੋਸੀਏਸ਼ਨਾਂ ਦੀਆਂ ਚੋਣਾਂ ਦੀ ਅੱਜ ਚੱਲ ਰਹੀ ਪ੍ਰਕਿਰਿਆ ਦੌਰਾਨ ਬਾਰ ਐਸੋਸੀਏਸ਼ਨ ਅਜਨਾਲਾ ਦੀ ਹੋਈ ਚੋਣ ਵਿਚ ਹਲਕਾ ਅਜਨਾਲਾ ਦੇ ਸੀਨੀਅਰ ਕਾਂਗਰਸੀ ਆਗੂ ਤੇ ਮਾਰਕੀਟ ਕਮੇਟੀ ਅਜਨਾਲਾ ਦੇ ਸਾਬਕਾ ਚੇਅਰਮੈਨ ਸਵਰਗੀ ਨੰਬਰਦਾਰ ਗੁਰਨਾਮ ਸਿੰਘ ਨਿੱਝਰ ਦੇ ਪੋਤਰੇ ਅਤੇ ਆੜ੍ਹਤੀ ਯੂਨੀਅਨ ਅਜਨਾਲਾ ਦੇ ਪ੍ਰਧਾਨ ਗੁਰਦੇਵ ਸਿੰਘ ਨਿੱਝਰ ਦੇ ਭਤੀਜੇ ਐਡਵੋਕੇਟ ਹਰਪਾਲ ਸਿੰਘ ਨਿੱਝਰ ਆਪਣੇ ਵਿਰੋਧੀ ਉਮੀਦਵਾਰ ਐਡਵੋਕੇਟ ਬ੍ਰਿਜ ਮੋਹਨ ਨੂੰ ਹਰਾ ਕੇ ਚੋਣ ਜਿੱਤ ਗਏ ਹਨ| ਐਡਵੋਕੇਟ ਹਰਪਾਲ ਸਿੰਘ ਨਿੱਝਰ ਪਹਿਲਾਂ ਵੀ ਦੋ ਵਾਰ ਬਾਰ ਐਸੋਸੀਏਸ਼ਨ ਅਜਨਾਲਾ ਦੇ ਪ੍ਰਧਾਨ ਰਹਿ ਚੁੱਕੇ ਹਨ | ਐਡਵੋਕੇਟ ਨਿੱਝਰ ਦੀ ਹੋਈ ਜਿੱਤ ਨਾਲ ਉਨ੍ਹਾਂ ਦੇ ਸਮਰਥਕਾਂ ਵਿਚ ਭਾਰੀ ਖੁਸ਼ੀ ਦੀ ਲਹਿਰ ਹੈ |