ਕਰਮਚਾਰੀ ਰਾਜ ਬੀਮਾ ਨਿਗਮ ਵੱਲੋਂ ਮਨਾਏ ਪੰਦਰਵਾੜੇ ਦੌਰਾਨ 4863 ਵਿਅਕਤੀਆਂ ਦੀ ਸਿਹਤ ਜਾਂਚ
ਲੁਧਿਆਣਾ, 11 ਮਾਰਚ ( ਰਾਜਿੰਦਰ ਸਿੰਘ -ਨਿਊਜ਼ ਪੰਜਾਬ )-ਕਰਮਚਾਰੀ ਰਾਜ ਬੀਮਾ ਨਿਗਮ ਵੱਲੋਂ ਲੁਧਿਆਣਾ ਸ਼ਹਿਰ ਵਿੱਚ ਵਿਸ਼ੇਸ਼ ਪੰਦਰਵਾੜਾ ਮਨਾਇਆ ਗਿਆ, ਜਿਸ ਦੌਰਾਨ 39 ਸਿਹਤ ਜਾਂਚ ਕੈਂਪ ਲਗਾਏ ਗਏ ਅਤੇ 4863 ਵਿਅਕਤੀਆਂ ਦੀ ਸਿਹਤ ਜਾਂਚ ਕੀਤੀ ਗਈ। ਇਸ ਪੰਦਰਵਾੜੇ ਦਾ ਆਯੋਜਨ ਨਿਗਮ ਦੀ 68ਵੀਂ ਵਰ•ੇਗੰਢ ਦੇ ਮੌਕੇ ਕੀਤਾ ਗਿਆ। ਇਸ ਪੰਦਰਵਾੜੇ ਦੌਰਾਨ ਈ. ਐੱਸ. ਆਈ. ਦੀਆਂ ਯੋਜਨਾਵਾਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
ਨਿਗਮ ਦੇ ਉੱਪ ਖੇਤਰੀ ਦਫ਼ਤਰ ਦੇ ਉਪ ਨਿਰਦੇਸ਼ਕ ਸ੍ਰੀ ਸੁਨੀਲ ਕੁਮਾਰ ਯਾਦਵ ਨੇ ਦੱਸਿਆ ਕਿ ਪੰਦਰਵਾੜੇ ਦੌਰਾਨ ਤਕਰੀਬਨ ਹਰੇਕ ਕੈਂਪ ਵਿੱਚ 100 ਤੋਂ ਵਧੇਰੇ ਕਰਮਚਾਰੀਆਂ ਦੀ ਸਿਹਤ ਜਾਂਚ ਕੀਤੀ ਗਈ। ਜਿਨ•ਾਂ ਮਰੀਜ਼ਾਂ ਨੂੰ ਟੈਸਟਾਂ ਜਾਂ ਇਲਾਜ ਦੀ ਜ਼ਰੂਰਤ ਸੀ, ਉਨ ਨੂੰ ਨੇੜਲੇ ਹਸਪਤਾਲਾਂ ਵਿੱਚ ਬੁਲਾਇਆ ਗਿਆ। ਇਸ ਦੌਰਾਨ ਕਰਮਚਾਰੀਆਂ ਦੇ ਬੀਮੇ ਸੰਬੰਧੀ ਮਾਮਲਿਆਂ ਦਾ ਨਿਪਟਾਰਾ ਅਤੇ ਹੋਰ ਸਮੱਸਿਆਵਾਂ ਦਾ ਵੀ ਹੱਲ ਕੀਤਾ ਗਿਆ। ਇਨ ਮਾਮਲਿਆਂ ਦਾ ਨਿਪਟਾਰਾ ਕਰਨ ਲਈ ਦਫ਼ਤਰ ਸ਼ਨਿੱਚਰਵਾਰ ਅਤੇ ਐਤਵਾਰ ਨੂੰ ਵੀ ਖੁਲ੍ਹੇ ਰੱਖੇ ਗਏ।