ਕਿਸਾਨਾਂ ਨੇ ਬਰਨਾਲਾ ਵਿਖੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦਾ ਕੀਤਾ ਘਿਰਾਓ

ਬਰਨਾਲਾ, 7 ਨਵੰਬਰ (ਨਿਊਜ਼ ਪੰਜਾਬ)- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ, ਜੋ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਦੇ ਗ੍ਰਹਿ ਵਿਖੇ ਪਹੁੰਚੇ ਸਨ, ਦੀ ਭਿਣਕ ਲੱਗਦਿਆਂ ਹੀ ਕਿਸਾਨਾਂ ਵਲੋਂ ਉਨ੍ਹਾਂ ਦਾ ਘਿਰਾਓ ਕੀਤਾ ਗਿਆ। ਕਿਸਾਨਾਂ ਵਲੋਂ ਜ਼ਿਲ੍ਹਾ ਪ੍ਰਧਾਨ ਦੀ ਕੋਠੀ ਦੇ ਬਾਹਰ ਇਕੱਠੇ ਹੋ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ‘ਚ ਪੁਲਸ ਸੁਰੱਖਿਆ ਮੁਲਾਜ਼ਮ ਇੱਥੇ ਮੌਜੂਦ ਹਨ।