ਕੈਬਨਿਟ ਮੰਤਰੀ ਸੋਢੀ ਨੇ ਰੱਖਿਆ 2 ਕਰੋੜ 77 ਲੱਖ ਦੀ ਰਾਸ਼ੀ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ
ਗੁਰੂ ਹਰਸਹਾਏ (ਫ਼ਿਰੋਜ਼ਪੁਰ), 7 ਨਵੰਬਰ (ਨਿਊਜ਼ ਪੰਜਾਬ) – ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਕਹਿਰ ਦੇ ਘੱਟ ਹੋਣ ਤੋਂ ਬਾਅਦ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਈ ਜਾ ਰਹੀ ਹੈ। ਜਿਸ ਤਹਿਤ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਗੁਰੂ ਹਰਸਹਾਏ ਵਿਖੇ ਵੱਖ ਵੱਖ ਕੰਮਾਂ ਦੇ ਵਿਕਾਸ ਕਾਰਜਾਂ ਦੇ ਲਈ 2 ਕਰੋੜ 77 ਲੱਖ ਦੀ ਰਾਸ਼ੀ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਗਿਆ।