ਸਾਬਕਾ ਸਰਪੰਚ ਸਮੇਤ ਚਾਰ ਨੌਜਵਾਨ 27 ਕਰੋੜ ਰੁਪਏ ਮੁੱਲ ਦੀ ਹੈਰੋਇਨ, ਮਹਿੰਗੀਆਂ ਕਾਰਾਂ ਤੇ ਹਥਿਆਰਾਂ ਸਮੇਤ ਕਾਬੂ
ਲੁਧਿਆਣਾ, 7 ਨਵੰਬਰ (ਨਿਊਜ਼ ਪੰਜਾਬ) – ਐੱਸ.ਟੀ.ਐੱਫ. ਦੀ ਪੁਲਿਸ ਨੇ ਪਿੰਡ ਰਾਣੋ ਦੇ ਸਾਬਕਾ ਸਰਪੰਚ ਗੁਰਦੀਪ ਸਿੰਘ ਉਸ ਦੇ ਸਾਥੀ ਰਵੇਜ ਇਕਬਾਲ ਸਿੰਘ ਵਾਸੀ ਪਿੰਡ ਰਾਣੋ ਅਤੇ ਰਣਦੀਪ ਸਿੰਘ ਵਾਸੀ ਖੰਨਾ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ 392 ਗ੍ਰਾਮ ਹੈਰੋਇਨ, ਹਥਿਆਰ ਅਤੇ 21 ਲੱਖ ਦੇ ਕਰੀਬ ਨਕਦੀ ਤੋਂ ਇਲਾਵਾ ਅੱਠ ਮਹਿੰਗੀਆਂ ਕਾਰਾਂ ਵੀ ਬਰਾਮਦ ਕੀਤੀਆਂ ਹਨ। ਪੁਲਿਸ ਵੱਲੋਂ ਇਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਤੇ ਇਨ੍ਹਾਂ ਸਾਰਿਆਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।