ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ ਮੁੱਖ ਖੇਤੀਬਾੜੀ ਅਫਸਰਾਂ ਨਾਲ ਵਿਸ਼ੇਸ ਮੀਟਿੰਗ
ਤਰਨ ਤਾਰਨ, 7 ਨਵੰਬਰ (ਨਿਊਜ਼ ਪੰਜਾਬ)-ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਡਾ. ਰਜੇਸ਼ ਕੁਮਾਰ ਵਸ਼ਿਸਟ ਦੀ ਪ੍ਰਧਾਨਗੀ ਹੇਠ ਮੁੱਖ ਖੇਤੀਬਾੜੀ ਅਫਸਰ ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਕਪੂਰਥਲਾ ਅਤੇ ਇਹਨਾਂ ਜਿਲਿਆਂ ਦੇ ਸਮੂਹ ਬਲਾਕ ਖੇਤੀਬਾੜੀ ਅਫਸਰਾਂ ਦੀ ਮੀਟਿੰਗ ਖੇਤੀ ਭਵਨ, ਅੰਮ੍ਰਿਤਸਰ ਵਿਖੇ ਹੋਈ। ਇਸ ਮੀਟਿੰਗ ਵਿੱਚ ਡਾ. ਗੁਰਵਿੰਦਰ ਸਿੰਘ ਖਾਲਸਾ ਸੰਯੁਕਤ ਡਾਇਰੈਕਟਰ ਖੇਤੀਬਾੜੀ (ਵਿਸਥਾਰ ਅਤੇ ਸਿਖਲਾਈ) ਉਚਚੇ ਤੌਰ ਤੇ ਸ਼ਾਮਿਲ ਹੋਏ। ਇਹਨਾਂ ਪੰਜ ਜ਼ਿਲ੍ਹਿਆਂ ਦੇ ਅਧਿਕਾਰੀ ਸਹਿਬਾਨ ਵਲੋ ਡਾਇਰੈਕਟਰ ਖੇਤੀਬਾੜੀ ਅਤੇ ਸੰਯੁਕਤ ਡਾਇਰੈਕਟਰ ਖੇਤੀਬਾੜੀ ਦਾ ਨਿੱਘਾ ਸਵਾਗਤ ਅਤੇ ਸਨਮਾਨ ਕੀਤਾ ਗਿਆ। ਡਾਇਰੈਕਟਰ ਖੇਤੀਬਾੜੀ ਨੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀ ਸਹਿਬਾਨ ਤੋਂ ਜਿਲ੍ਹਾਵਾਰ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਰਿਪੋਰਟ, ਪਰਾਲੀ ਪ੍ਰਬੰਧਨ ਦੀ ਪ੍ਰਗਤੀ ਰਿਪੋਰਟ, ਕਣਕ ਬੀਜ ਦੀ ਵਿਕਰੀ ਰਿਪੋਰਟ, ਖਾਦਾਂ ਦੀ ਉਪਲੱਬਧਾ ਸਬੰਧੀ ਵਿਸਥਾਰ ਰਿਪੋਰਟ ਲਈ। ਉਹਨਾਂ ਮੀਟਿੰਗ ਵਿੱਚ ਹਾਜ਼ਰ ਅਧਿਕਾਰੀ ਸਹਿਬਾਨ ਨੂੰ ਕਿਹਾ ਕਿ ਖੇਤੀਬਾੜੀ ਮਸ਼ੀਨਰੀ ਦੀ ਸਬਸਿਡੀ ਕਿਸਾਨਾਂ ਨੂੰ ਦੇਣ ਵਿੱਚ ਕਿਸੇ ਕਿਸਮ ਦੀ ਦੇਰੀ ਨਾ ਕੀਤੀ ਜਾਵੇ ਅਤੇ ਕਿਸਾਨਾਂ ਕੋਲੋ ਬਿੱਲ ਮੰਗਵਾ ਕੇ ਜਲਦੀ ਤੋਂ ਜਲਦੀ ਸਬਸਿਡੀ ਮੁਹੱਈਆ ਕਰਵਾਈ ਜਾਵੇ। ਇਸ ਮੀਟਿੰਗ ਵਿੱਚ ਮੁੱਖ ਖੇਤੀਬਾੜੀ ਅਫਸਰ ਤਰਨਤਾਰਨ, ਅੰਮ੍ਰਿਤਸਰ ਡਾ. ਕੁਲਜੀਤ ਸਿੰਘ ਸੈਣੀ, ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਰਮਿੰਦਰ ਸਿੰਘ, ਮੁੱਖ ਖੇਤੀਬਾੜੀ ਅਫਸਰ ਕਪੂਰਥਲਾ ਡਾ. ਨਾਜਰ ਸਿੰਘ ਅਤੇ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ ਡਾ. ਹਰਤਰਨਪਾਲ ਸਿੰਘ ਸੈਣੀ ਅਤੇ ਇਹਨਾਂ ਜ਼ਿਲ੍ਹਿਆਂ ਦੇ ਬਲਾਕ ਖੇਤੀਬਾੜੀ ਅਫਸਰ ਹਾਜ਼ਰ ਸਨ।