ਮੋਗਾ ‘ਚ ਹੁਣ ਤੱਕ 2381 ਕੋਵਿਡ ਪ੍ਰਭਾਵਿਤ ਮਰੀਜ਼ ਕੋਰੋਨਾ ਨੂੰ ਦੇ ਚੁੱਕੇ ਹਨ ਮਾਤ
ਅੱਜ ਕਰੋਨਾ ਦੇ 247 ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ
ਮੋਗਾ, 7 ਨਵੰਬਰ (ਡਾ: ਸਵਰਨਜੀਤ ਸਿੰਘ)-ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕੋਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜ਼ਿਲੇ ਵਿੱਚ ਕੋਰੋਨਾ ਦੇ 4 ਮਾਮਲੇ ਸਾਹਮਣੇ ਆਏ ਹਨ, ਜਿਲੇ ਵਿੱਚ ਕੁੱਲ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 38 ਹੋ ਗਈ ਹੈ, ਜਿੰਨਾਂ ਵਿੱਚੋ 26 ਕੇਸਾਂ ਨੂੰ ਹੋਮ ਆਈਸੋਲੇਸਟ ਅਤੇ 7 ਕੇਸਾਂ ਨੂੰ ਲੈਵਲ 2 ਆਈਸੋਲੇਸਨ ਸੈਟਰਾਂ ਵਿੱਚ ਦਾਖਲ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸਿਹਤ ਵਿਭਾਗ ਮੋਗਾ ਨੇ ਹੁਣ ਤੱਕ ਕੁੱਲ 61398 ਕੋਰੋਨਾ ਸੈਪਲ ਇਕੱਤਰ ਕੀਤੇ ਹਨ, ਜਿੰਨਾਂ ਵਿੱਚੋ 46468 ਸੈਪਲਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 280 ਦੀ ਰਿਪੋਰਟ ਦਾ ਇੰਤਜਾਰ ਹੈ। ਜਿਕਰਯੋਗ ਹੈ ਕਿ ਸਿਹਤ ਵਿਭਾਗ ਮੋਗਾ ਨੇ ਅੱਜ ਕੁੱਲ 247 ਸੈਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਨੂੰ ਖਤਮ ਕਰਨ ਲਈ ਚਲਾਇਆ ਗਿਆ ਮਿਸ਼ਨ ਫਤਹਿ ਹੁਣ ਫਤਹਿ ਵੱਲ ਵਧ ਰਿਹਾ ਹੈ। ਉਨਾਂ ਕਿਹਾ ਕਿ ਇਸ ਮਿਸ਼ਨ ਤਹਿਤ ਪੰਜਾਬ ਸਰਕਾਰ ਵੱਲੋ ਜਾਰੀ ਹਦਾਇਤਾਂ ਨੂੰ ਅਪਣਾਉਣਾ ਚਾਹੀਦਾ ਹੈ, ਕਿਉਕਿ ਇੱਕਮਾਤਰ ਸਾਵਧਾਨੀ ਹੀ ਇਸ ਵਾਈਰਸ ਤੋ ਬਚਾਅ ਦਾ ਸਾਧਨ ਹੈ। ਉਨਾਂ ਕਿਹਾ ਕਿ ਸਿਹਤ ਵਿਭਾਗ ਲਗਾਤਾਰ ਵੱਧ ਤੋ ਵੱਧ ਕਰੋਨਾ ਟੈਸਟਿੰਗ ਕਰ ਰਿਹਾ ਹੈ ਤਾਂ ਕਿ ਸਮਾਂ ਰਹਿੰਦੇ ਮਰੀਜ਼ ਦੀ ਸਨਾਖਤ ਕਰਕੇ ਮਰੀਜ਼ ਨੂੰ ਠੀਕ ਕੀਤਾ ਜਾ ਸਕੇ ਅਤੇ ਉਸਤੋ ਦੂਸਰਿਆਂ ਨੂੰ ਹੋਣ ਵਾਲੇ ਸੰਕਮਣ ਨੂੰ ਵੀ ਰੋਕਿਆ ਜਾ ਸਕੇ।