ਪਠਾਨਕੋਟ ‘ਚ ਕੋਰੋਨਾ ਦੇ 20 ਨਵੇਂ ਮਾਮਲੇ ਆਏ ਸਾਹਮਣੇ, ਇਕ ਮਰੀਜ਼ ਨੇ ਤੋੜਿਆ ਦਮ
ਪਠਾਨਕੋਟ, 7 ਨਵੰਬਰ (ਨਿਊਜ਼ ਪੰਜਾਬ) – ਕੋਰੋਨਾ ਵਾਇਰਸ ਦੇ ਚੱਲਦਿਆਂ ਪਠਾਨਕੋਟ ਵਿਚ ਅੱਜ 20 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਐਸ.ਐਮ.ਓ ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਕ ਵਿਅਕਤੀ ਦੀ ਮੌਤ ਹੋਣ ਕਰਕੇ ਪਠਾਨਕੋਟ ਜ਼ਿਲ੍ਹੇ ਵਿਚ ਕੁੱਲ ਮੌਤਾਂ ਦੀ ਗਿਣਤੀ 119 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਕੋਰੋਨਾ ਤੋਂ ਠੀਕ ਹੋਣ ਕਾਰਨ 8 ਵਿਅਕਤੀਆਂ ਨੂੰ ਛੁੱਟੀ ਦੇ ਕੇ ਉਨ੍ਹਾਂ ਦੇ ਘਰਾਂ ਨੂੰ ਭੇਜਿਆ ਗਿਆ ਹੈ ਅਤੇ 138 ਦਾ ਇਲਾਜ਼ ਕੀਤਾ ਜਾ ਰਿਹਾ ਹੈ।